ਮਾਪਿਆਂ ਨੂੰ ਬਿਰਧ ਆਸ਼ਰਮਾਂ ‘ਚ ਭੇਜਣ ਵਾਲੇ ਦੀਵਾਲੀ ਮਨਾਉਣ ਦੇ ਹੱਕਦਾਰ ਨਹੀ

ਮਾਪਿਆਂ ਨੂੰ ਬਿਰਧ ਆਸ਼ਰਮਾਂ ‘ਚ ਭੇਜਣ ਵਾਲੇ ਦੀਵਾਲੀ ਮਨਾਉਣ ਦੇ ਹੱਕਦਾਰ ਨਹੀ

          ਸਾਡਾ ਸਮਾਜ ਇੱਕ ਨਰੋਆ ਸਮਾਜ ਹੈ। ਰਿਸ਼ਤਿਆਂ ਨੂੰ ਤਵੱਜੋ ਦੇਣ ਦੇ ਰੁਝਾਨ ਨੇ ਹੀ ਇਸ ਨੂੰ ਦੁਨੀਆਂ ਦੇ ਹੋਰ ਸਮਾਜਾਂ ‘ਚੋਂ ਉਚੇਰਾ ਗਿਣਿਆ ਹੈ। ਇਸਦੇ ਸਾਂਝੇ ਪਰਿਵਾਰਾਂ ਨੇ ਹੀ ਹਰੇਕ ਰਿਸ਼ਤੇ ‘ਚ ਆਪਣਾਪਨ ਲਿਆਉਂਦਾ ਹੈ। ਪਰ ਤਰੱਕੀ ਦੀ ਲੱਗੀ ਅਖੌਤੀ ਹੋੜ, ਬਦਲਦੀਆਂ ਕ1212ਦਰਾਂ ਕੀਮਤਾਂ ਅਤੇ ਤੇਜ਼ ਰਫ਼ਤਾਰ ਜੀਵਨ ਚਾਲ ਕਾਰਨ ਇਹ ਸਾਂਝੇ ਪਰਿਵਾਰ ਹੁਣ ਦਮ ਤੋੜ ਰਹੇ ਹਨ। ਬਚਪਨ ‘ਚ ਇਕੱਲਾਪਨ ਆ ਰਿਹਾ ਹੈ, ਰਿਸ਼ਤਿਆਂ ਦਾ ਪਿਆਰ ਮੁੱਕ ਰਿਹਾ ਹੈ।

         ਧੀਆਂ ਪੁੱਤ ਮਾਂ–ਪਿਓ ਦੀਆਂ ਅੱਖਾਂ ਦੇ ਤਾਰੇ ਹੁੰਦੇ ਹਨ। ਬੱਚੇ ਹਨ•ੇਰ ਕੋਠੜੀ ਦਾ ਦੀਵਾ ਅਤੇ ਬੁਢਾਪੇ ਦਾ ਸਹਾਰਾ ਹੁੰਦੇ ਹਨ। ਬੱਚੇ ਹੀ ਤਾਂ ਮਾਂ–ਪਿਓ ਲਈ ਉਹ ਤਾਕਤ ਹੁੰਦੇ ਹਨ ਜਿੰਨ•ਾਂ ਦੇ ਆਸਰੇ ਮਾਂ ਬਾਪ ਬਿਨ•ਾ ਪਰਾਂ ਤੋਂ ਹੀ ਉੱਚੀਆ ਤੇ ਲੰਮੀਆਂ ਉਡਾਰੀਆਂ ਲਾਉਣੀਆਂ ਹੁੰਦੀਆਂ ਹਨ। ਪਰ ਪੱਛਮੀ ਸਮਾਜਾਂ ਦੀ ਦੇਖਾਦੇਖੀ, ਸਾਂਝੇ ਪਰਿਵਾਰਾਂ ਦੇ ਟੁੱਟਣ ਅਤੇ ਇੱਕਲੇ ਪਰਿਵਾਰਾਂ ਦੇ ਹੋਂਦ ‘ਚ ਆਉਣ ਜਾਂ ਹੋਰ ਕਈ ਖੁਦਗਰਜੀ ਦੇ ਕਾਰਨਾਂ ਕਰਕੇ ਹੁਣ ਬਜੁਰਗਾਂ ਦੀ ਸਹੀ ਤਰੀਕੇ ਨਾਲ ਸੰਭਾਲ ਨਹੀਂ ਹੋ ਰਹੀ। ਸਾਡੇ ਸਮਾਜ ਦੇ ਅਸੂਲਾਂ ਅਨੁਸਾਰ ਬਜੁਰਗਾਂ ਦੀ ਸੰਭਾਲ ਪਰਿਵਾਰ ਦੁਆਰਾ ਹੀ ਕੀਤੀ ਜਾਂਦੀ ਹੈ। ਪਰ ਹੁਣ ਬਜੁਰਗ਼ਾਂ ਨਾਲ ਮਾੜੇ ਵਰਤਾਓ ਜਾਂ ਸ਼ੋਸ਼ਣ ਦੀਆਂ ਖਬਰਾਂ ਵੀ ਅਖਬਾਰੀ ਸੁਰਖੀਆਂ ਬਣਨ ਲੱਗੀਆਂ ਹਨ।
ਪੱਛਮੀ ਦੇਸਾਂ ਦੀ ਤਰਜ਼ ‘ਤੇ ਧੜਾਧੜ ਖੁੱਲ• ਰਹੇ ਬਿਰਧ ਆਸ਼ਰਮ ਔਲਾਦ ਦੀ ਮਾੜੀ ਮਾਨਸਿਕਤਾ ਦੀ ਪੋਲ ਹੀ ਖੋਲ• ਰਹੇ ਹਨ। ਹਾਲਾਂਕਿ  ਸਰਕਾਰ ਨੇ ਬਜ਼ੁਰਗਾਂ  ਦੀ ਸੇਵਾ-ਸੰਭਾਲ ਲਾਜ਼ਮੀ ਬਣਾਉਣ ਵਾਸਤੇ ਇੱਕ ਕਾਨੂੰਨ ਬਣਾਇਆ ਹੈ। ਪਰ ਕਾਨੂੰਨ ਵੀ ਓਨਾ ਚਿਰ ਕਾਰਗਰ ਸਾਬਤ ਨਹੀਂ ਹੋ ਸਕਦਾ, ਜਿੰਨਾ ਚਿਰ ਮਾਨਸਿਕਤਾ ਨਹੀਂ ਬਦਲਦੀ। ਬਜ਼ੁਰਗ ਤਾਂ ਚਾਹੁੰਦੇ ਹਨ ਸਾਡੇ ਬੱਚੇ, ਪੋਤੇ ਪੋਤੀਆਂ ਸਾਡੇ ਨਾਲ ਗੱਲਾਂ ਕਰਨ, ਕੋਈ ਸਾਨੂੰ ਮਾਂ-ਬਾਪ, ਦਾਦਾ-ਦਾਦੀ, ਨਾਨਾ-ਨਾਨੀ, ਚਾਚਾ-ਚਾਚੀ, ਤਾਇਆ-ਤਾਈ ਕਹੇ ਅਤੇ ਸਾਰੇ ਦਿਨ ਤਿਓਹਾਰ ਸਾਡੇ ਨਾਲ ਮਨਾਉਣ ਪਰ ਅੱਜ ਦਾ ਜਵਾਨ ਝੂਠੀ ਚਮਕ ਦਮਕ ਅਧੀਨ ਇਸ ਸਭ ਕਾਸੇ ਨੂੰ ਵਾਧੂ ਕੰਮ ਸਮਝਣ ਲੱਗ ਗਿਆ ਹੈ। ਬਜ਼ੁਰਗਾਂ ਨਾਲ ਸਮਾਂ-ਤਿਓਹਾਰ ਮਨਾਉਣਾ ਤਾਂ ਇਕ ਪਾਸੇ ਉਹ ਤਾਂ ਉਨ•ਾਂ ਨੂੰ ਬਿਰਧ ਆਸ਼ਰਮਾਂ ‘ਚ ਰਹਿਣ ਲਈ ਮਜ਼ਬੂਰ ਕਰ ਰਿਹਾ ਹੈ।  ਬਜ਼ੁਰਗਾਂ ਨੂੰ ਇਨ•ਾਂ ਆਸ਼ਰਮਾਂ ਦੁਆਲੇ ਕਰਕੇ ਖੁਦ ਤਿਓਹਾਰ ਮਨਾ ਰਿਹਾ ਹੈ। ਦੁਸ਼ਰਿਹਾ, ਦੀਵਾਲੀ ਮਨਾਏ ਜਾ ਰਹੇ ਹਨ। ਇਹ ਲੋਕ ਇਨ•ਾਂ ਤਿਓਹਾਰਾਂ ਨੂੰ ਸਿਰਫ ਮਨਾ ਹੀ ਰਹੇ ਹਨ, ਪਰ ਇਨ•ਾਂ ਦੀ ਸਿੱਖਿਆ ਦੇ ਤਾਂ ਨੇੜੇ ਤੇੜੇ ਵੀ ਨਹੀਂ ਹਨ। ਅਸਲ ‘ਚ ਇਹ ਲੋਕ ਅਜਿਹੇ ਤਿਓਹਾਰ ਖਾਸਕਰ ਦੀਵਾਲੀ  ਮਨਾਉਣ ਦੇ ਯੋਗ ਹੀ ਨਹੀਂ ਹਨ। ਦੀਵਾਲੀ ਕੀ ਹੈ, ਕਿਉਂ ਮਨਾਈ ਜਾਂਦੀ ਹੈ? ਭਗਵਾਨ ਸ਼੍ਰੀਰਾਮ ਨੂੰ ਦੇਖੋ। ਰਿਸ਼ਤਿਆਂ ਦੀਆਂ ਮਰਿਆਦਾਵਾਂ ਦੇ ਪਾਲਨ ਕਾਰਨ ਹੀ ਉਹ ਮਰਿਆਦਾ ਪਰਸ਼ੋਤਮ ਅਖਵਾਏ ਹਨ। ਇਹੀ ਮਰਿਆਦਾ ਪਰਸ਼ੋਤਮ ਭਗਵਾਨ ਸ਼੍ਰੀਰਾਮ ਜੀ ਨੇ ਆਪਣੇ ਪਿਤਾ ਦੇ ਵਚਨਾਂ ਦੀ ਪੂਰਤੀ ਲਈ ਉਨ•ਾਂ ਦਾ ਹੁਕਮ ਮੰਨਦੇ ਹੋਏ ਬਨਵਾਸ ਕੱਟਿਆ। ਇੱਕ ਉਹ ਭਗਵਾਨ ਰਾਮ ਜਿੰਨਾਂ ਨੇ ਪਿਤਾ ਦੀ ਆਗਿਆ ਮੰਨੀ ਤੇ ਬਨਵਾਸ ਕੱਟਿਆ ਅਤੇ ਇਕ ਅੱਜ ਦਾ ਜਵਾਨ ਜਿਸ ਨੇ ਪਿਤਾ ਦੀ ਆਗਿਆ ਤਾਂ ਕੀ ਮੰਨਣੀ ਉਨ•ਾਂ ਨੂੰ ਬਿਰਧ ਆਸ਼ਰਮ ਦਾ ਬਨਵਾਸ ਦੇ ਦਿੰਦੇ ਹਨ।
           ਭਗਵਾਨ ਸ਼੍ਰੀਰਾਮ ਚੰਦਰ ਜੀ ਦੀਆਂ ਹਜ਼ਾਰਾਂ ਸਿੱਖਿਆਵਾਂ ਹਨ। ਉਨ•ਾਂ ‘ਚੋਂ ਹੀ ਇੱਕ ਸਿੱਖਿਆ ਹੈ ਮਾਂ–ਬਾਪ ਦੀ ਸੇਵਾ ਆਗਿਆ ਮੰਨਣੀ। ਇਹੀ ਨਾ ਮੰਨ ਕੇ ਮਾਂ–ਪਿਓ ਨੂੰ ਬਿਰਧ ਆਸ਼ਰਮ ‘ਚ ਭੇਜਣ ਵਾਲੇ ਅੱਜ ਦੇ ਅਖੌਤੀ ਪ੍ਰਗਤੀਸ਼ੀਲ ਜਵਾਨ ਅਸਲ ‘ਚ ਭਗਵਾਨ ਸ਼੍ਰੀਰਾਮ ਜੀ ਦਾ ਤਿਉਹਾਰ ਦੀਵਾਲੀ ਮਨਾਉਣ ਦੇ ਹੱਕਦਾਰ ਹੀ ਨਹੀਂ ਹਨ।

– ਸੰਜੀਵ ਝਾਂਜੀ, ਜਗਰਾਉਂ। (ਸੰਪਰਕ : 80049 10000)

ਚਾਟੀ ਵਿੱਚ ਮਧਾਣੀ

ਮੱਖਣ ਲੱਸੀ ਡੱਬਿਆਂ ਦੇ ਵਿੱਚ, ਬੋਤਲਾਂ ਦੇ ਵਿੱਚ ਪਾਣੀ,

ਪਤਾ ਨਹੀਂ ਹੁਣ ਕਿਉਂ ਨਹੀ ਪੈਂਦੀ ਚਾਟੀ ਵਿੱਚ ਮਧਾਣੀ

  • – ਸੰਜੀਵ ਝਾਂਜੀ, ਜਗਰਾਉਂ 

ਦਿਲ ਵਿੱਚ ਕੋਈ ਨਾ ਕੋਈ ਚੀਜ਼ ਤਾਂ ਹੁੰਦੀ ਹੀ ਹੈ ,
ਜੇ ਇਸ਼ਕ਼ ਨਾ ਹੋਵੇ ‘ਬਲਾਕੇਜ਼’ ਤਾਂ ਹੁੰਦੀ ਹੀ ਹੈ.

………………………………………………….

इश्क तो हमारा विरोधी शब्द था पर

आपने पलट कर देखा तो पर्यायवाची हो गया

………………………………………

ਦੁਸ਼ਹਿਰਾ

जलेगा तो आज भी
मरेगा कि नही, राम जाने.

………………………………….

पुतले जलाने से रावण नही मरेगा
ये तो हमारे मन में आसन लगाए बैठा है

………………………………….

ऐ दोस्त ! इस पावन दशहरे पर तूं इतना काम कर,
बैठा है जो तेरे मन और दिमाग में, उस रावण का दहन कर.

…………………………………..

देश से रावणों के आंतक को मिटाना होगा
लगता है फिर “श्रीराम” को आना होगा

……………………………………

इस साल भी रावण डरा हुआ यही सोच रहा है
क्या इस बार भी “राम” नही आयेंगे ?
इस बार भी “रावणों” के हाथों ही मारा जाऊंगा ?

……………………..